Home >> ਆਨਲਾਈਨ ਨਿਊਜ਼ ਲੁਧਿਆਣਾ >> ਇਸਾਈ ਭਾਈਚਾਰਾ >> ਜ਼ਿਲਾ ਪ੍ਰ੍ਸ਼ਾਸ਼ਨ >> ਪੰਜਾਬੀ ਖ਼ਬਰਾਂ >> ਲੁਧਿਆਣਾ ਵਿਚ ਪਾਸਟਰ ਸੁਲਤਾਨ ਮਸੀਹ ਦੀ ਹੱਤਿਆ ਦੇ ਮਾਮਲਾ ਵਿਚ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਦੋਸ਼ੀਆਂ ਨੂੰ ਜਲਦ ਫੜ ਕੇ ਸਖ਼ਤ ਸਜਾ ਦੇਣ ਦਾ ਭਰੋਸਾ
ਮਸੀਹ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਗੱਲ ਕਰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਐਨ.ਆਰ.ਢੋਕੇ
ਮਸੀਹ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਗੱਲ ਕਰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਐਨ.ਆਰ.ਢੋਕੇ
ਲੁਧਿਆਣਾ, 16 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਬੀਤੇ ਦਿਨੀ ਪਾਸਟਰ ਸੁਲਤਾਨ ਮਸੀਹ ਦੀ ਕੀਤੀ ਗਈ ਹੱਤਿਆ ਬਾਅਦ ਲੁਧਿਆਣਾ ਜ਼ਿਲੇ ਪੰਜਾਬ ਰਾਜ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਸ਼ਬਣਾਈ ਰੱਖਣ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਸਜ਼ਾ ਦੇਣ ਸਬੰਧੀ ਮੁਨਵੱਰ ਮਸੀਹ, ਚੇਅਰਮੈਨ, ਸੀਨੀਅਰ ਵਾਇਸ-ਚੇਅਰਮੈਨ, ਸੰਜੀਵ ਜੈਨ, ਵਾਇਸ-ਚੇਅਰਮੈਨ, ਪੰਜਾਬ ਰਾਜ ਘੱਟ ਗਿਣਤੀ ਕਮਿੱਨ ਦੇ ਮੇਂਬਰ ਅਤੇ ਕ੍ਰਿਸਚੀਅਨ ਯੂਨਾਈਟਿਡ ਫੈੱਡਰੇੱਨ ਦੇ ਪ੍ਰਧਾਨ ਅਲਬਰਟ ਦੁਆ, ਅਬਦੁੱਲ ਸ਼ਕੂਰ ਮਾਂਗਟ, ਅਤੇ ਯਕੂਬ ਮਸੀਹ ਮੈਂਬਰ ਵੱਲੋ ਟੈਂਪਲ ਆਫ ਗੌਡ ਚਰਚ ਸਲੇਮ ਟਾਬਰੀ ਵਿਖੇ ਪੁਲਿਸ ਕਮਿਸ਼ਨਰ ਲੁਧਿਆਣਾ ਐਨ.ਆਰ.ਢੋਕੇ ਅਤੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਜੇ ਸੂਦ, ਸੁਰਿੰਦਰ ਡਾਬਰ, ਭਾਰਤ ਭੂਸ਼ਨ ਆਂਸ਼ੂ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ (ਚਾਰੇ ਵਿਧਾਇਕ) ਨਾਲ ਸਾਂਝੇ ਤੌਰ 'ਤੇ ਮੀਟਿੰਗ ਕੀਤੀ।

ਵਿਧਾਇਕ ਭਾਰਤ ਭੁਸ਼ਨ ਆਂਸ਼ੂ ਨੇ ਮੀਟਿੰਗ ਨੂੰ ਸੰਬ’ਧਨ ਕਰਦਿਆ ਸਮੂਹ ਮਸੀਹ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਕਿ ਪਾਸਟਰ ਸੁਲਤਾਨ ਮਸੀਹ ਦੇ ਹੱਤਿਆਰਿਆਂ ਨੂੰ ਜਲਦ ਹੀ ਫੜ ਲਿਆ ਜਾਵੇਗਾ ਅਤੇ ਉਹਨਾਂ ਨੂੰ ਇਸ ਸ਼ਰਮਨਾਕ ਕਾਰੇ ਲਈ ਸਖ਼ਤ ਤੋ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਪੰਜਾਬ ਰਾਜ ਦੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ 'ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਮਸੀਹ ਭਾਈਚਾਰੇ ਦਾ ਦਰਦ ਸਮਝਦੇ ਹਨ, ਪਰ ਟ੍ਰੈਫਿਕ ਜਾਮ ਕਰਨਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ ਸਗੋ ਇਸ ਨਾਲ ਆਮ ਲੋਕ ਅਤੇ ਮਰੀਜ਼ ਸਮੇਂ ਸਿਰ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਮੌਤ ਦੇ ਸ਼ਿਕਾਰ ਬਣ ਜਾਂਦੇ ਹਨ, ਉਹਨਾਂ ਭਾਈਚਾਰੇ ਨੂੰ ਜਾਮ ਲਗਾਉਣ ਦੀ ਅਪੀਲ ਕੀਤੀ।

ਪੰਜਾਬ ਰਾਜ ਘੱਟ ਗਿਣਤੀ ਕਮਿਸਨ ਦੇ ਮੈਬਰ ਅਤੇ ਕ੍ਰਿਸਚੀਅਨ ਯੂਨਾਈਟਿਡ ਫੈੱਡਰੇੱਸਨ ਦੇ ਪ੍ਰਧਾਨ ਅਲਬਰਟ ਦੁਆ ਸਮੂਹ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਵੱਖ-ਵੱਖ ਥਾਵਾ— 'ਤੇ ਕੀਤੇ ਜਾ ਰਹੇ ਰੋਸ ਪ੍ਰਦਰੱਸਨਾ ਅਤੇ ਅੰਦੋਲਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆ ਪੰਜਾਬ ਰਾਜ ਘੱਟ ਗਿਣਤੀ ਕਮਿੱਨ ਦੇ ਮੈਬਰ ਅਤੇ ਕ੍ਰਿਸਚੀਅਨ ਯੂਨਾਈਟਿਡ ਫੈੱਡਰੇੱਸਨ ਦੇ ਪ੍ਰਧਾਨ ਅਲਬਰਟ ਦੂਆ ਨੇ ਕਿਹਾ ਕਿ ਕਿਸੇ ਵੀ ਧਰਮ ਜਾ ਫਿਰਕੇ ਨਾਲ ਸੰਬੰਧਤ ਕਾਤਲ ਲੋਕ ਆਪਣੇ ਧਰਮ ਦੇ ਸੱਚੇ ਅਨੁਯਾਈ ਨਹੀ ਹੋ ਸਕਦੇ, ਕਿਉਕਿ ਕੋਈ ਧਰਮ ਮਾਨਵਤਾ ਵਿਰੋਧੀ ਕਾਰਵਾਈਆਂ ਦੀ ਆਗਿਆ ਨਹੀਂ ਦਿੰਦਾ ਹੈ। ਇਸਾਈ ਭਾਈਚਾਰਾ ਪ੍ਰਭੂ ਯਿਸੂ ਮਸੀਹ ਦੇ ਦਿਖਾਏ ਹੋਏ ਰਸਤੇ 'ਤੇ ਚੱਲਦਿਆ ਅਮਨ, ਸਾਤੀ ਅਤੇ ਭਾਈਚਾਰਕ ਏਕਤਾ ਦਾ ਸੁਨੇਹਾ ਦਿੰਦਾ ਹੈ। ਉਹਨਾਂ ਇਸਾਈ ਭਾਈਚਾਰੇ ਦੇ ਲੋਕਾ ਨੂੰ ਅਪੀਲ ਕੀਤੀ ਕਿ ਉਹ ਹਰ ਤਰਾਂ ਦੇ ਰੋਸ ਪ੍ਰਦਰੱਸਨ ਅਤੇ ਧਰਨਿਆਂ ਨੂੰ ਬੰਦ ਕਰ ਦੇਣ ਕਿਉਂਕਿ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਨੂੰ ਆਪਣੀ ਕਾਰਵਾਈ ਕਰ ਰਿਹਾ ਹੈ ਅਤੇ ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਉਮੀਦ ਪ੍ਰਗਟਾਈ। ਇਸ ਮੌਕੇ ਭਾਈਚਾਰੇ ਦੇ ਪੰਜਾਬ ਰਾਜ ਅਤੇ ਹੋਰਨਾਂ ਸੂਬਿਆਂ ਦੇ ਆਹੁੱਦੇਦਾਰ ਅਤੇ ਪ੍ਰਸ਼ਾਸ਼ਨਕ ਅਧਿਕਾਰੀ ਹਾਜਰ ਸਨ।