Home >> ਆਨਲਾਈਨ ਨਿਊਜ਼ ਲੁਧਿਆਣਾ >> ਕੀਰਤਨ ਸਮਾਗਮ >> ਧਰਮ ਅਤੇ ਵਿਰਸਾ >> ਪੰਜਾਬੀ ਖ਼ਬਰਾਂ >> ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਲੁਧਿਆਣਾ, 02 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸਕੰਲਪ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨ ਕਰਦਿਆ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ 'ਤੇ ਖਾਲਸਾਈ ਫੋਜ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾ ਜਵਾਬ ਦਿੱਤਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਜੱਥੇ: ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।

ਮੀਰੀ -ਪੀਰੀ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਦੌਰਾਨ ਗੁਰੂ ਜੀ ਦੇ ਜੀਵਨ ਫਲਸਫੇ ਸਬੰਧੀ ਚਾਨਣਾ ਪਾਉਦਿਆਂ ਉਨਾਂ ਨੇ ਕਿਹਾ ਕਿ ਬਹੁ-ਪਰਕਾਰੀ ਗੁਣਾਂ ਦੇ ਮਾਲਕ ਸ਼੍ਰੀ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖਸ਼ਿਆ ਗਿਆ ਮੀਰੀ ਤੇ ਪੀਰੀ ਇਕ ਅਜਿਹਾ ਸੰਕਲਪ ਤੇ ਸਿਧਾਂਤ ਹੈ। ਜੋ ਆਪਣੇ ਆਪ ਵਿੱਚ ਮਨੁੱਖ ਨੂੰ ਪੂਰਨਤਾ ਵਾਲੀ ਇਕ ਅਮਲੀ ਤੇ ਵਿਵਹਾਰਕ ਜੀਵਨ ਜੁਗਤੀ ਪ੍ਰਦਾਨ ਕਰਦਾ ਹੈ ਅਤੇ ਮਨੁੱਖ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦਾ ਹੈ। ਅੱਜ ਲੋੜ ਹੈ ਗੁਰੂ ਦੀਆਂ ਸੰਗਤਾ ਗੁਰੂ ਜੀ ਦੇ ਸੱਚੇ ਆਦਰਸ਼ਾਂ ਦੀਆਂ ਸੂਚਕ ਮੀਰੀ-ਪੀਰੀ ਤਲਵਾਰਾ ਦੇ ਰਹੱਸ ਨੂੰ ਸਮਝ ਕੇ ਆਪਣੇ ਜੀਵਨ ਦਾ ਅੰਗ ਬਣਾਉਣ ਤਾਂ ਹੀ ਸਮੁੱਚੇ ਸਿੱਖ ਪੰਥ ਦੀ ਚੜਦੀ ਕਲਾਂ ਹੋ ਸਕਦੀ ਹੈ।

ਕੀਰਤਨ ਸਮਾਗਮ ਦੌਰਾਨ ਆਪਣੀ ਹਾਜ਼ਰੀ ਭਰਦਿਆ ਹੋਇਆ ਬੀਬੀ ਰਵਿੰਦਰ ਕੌਰ ਸਰਾਭਾ ਨਗਰ ਲੁਧਿਆਣਾ ਤੇ ਬੀਬੀ ਜਸਲੀਨ ਕੌਰ ਦੇ ਕੀਰਤਨੀ ਜੱਥਿਆ ਨੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਉਂਦੇ ਹੋਇਆ ਬੀਰ ਰਸੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਦੀ ਪ੍ਰੇਣਾ ਵੀ ਦਿੱਤੀ।

ਸਮਾਗਮ ਦੀ ਸਮਾਪਤੀ ਮੌਕੇ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰਿੰ: ਡਾ. ਮਨਜੀਤ ਕੌਰ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ‘ਚ ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਉਨਾਂ ਦਾ ਧੰਨਵਾਦ ਪ੍ਰਗਟ ਕੀਤਾ।

ਇਸ ਮੌਕੇ ਤੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾ ਨਾਲ ਕਰਦਿਆ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫਤਾਵਰੀ ਕੀਰਤਨ ਸਮਾਗਮ ਦੀ ਲੜੀ ਸਮੁੱਚੀਆ ਸੰਗਤਾਂ ਦੇ ਲਈ ਪ੍ਰੇਰਨਾ ਦਾ ਸ੍ਰੋਤ ਬਣ ਚੁੱਕੀ ਹੈ। ਉਨਾਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਭਾਈ ਨਵਨੀਤ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਾਲਿਆ ਦੇ ਕੀਰਤਨੀ ਜੱਥੇ ਸੰਗਤਾਂ ਨੂੰ ਨਿਹਾਲ ਕਰਨਗੇ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ,ਪ੍ਰਿਤਪਾਲ ਸਿੰਘ, ਏ ਪੀ ਸਿੰਘ ਅਰੋੜਾ, ਕਰਨੈਲ ਸਿੰਘ ਬੇਦੀ, ਬਲਬੀਰ ਸਿੰਘ ਭਾਟੀਆ, ਮਨਜੀਤ ਸਿੰਘ ਟੋਨੀ, ਗੁਰਬਚਨ ਸਿੰਘ ਬਸੀਰ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਮਨਮੋਹਨ ਸਿੰਘ ਵਾਲੀਆ, ਗੁਰਬਚਨ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਅਜੀਤ ਸਿੰਘ ਆੜਤੀ, ਗੁਰਵਿੰਦਰ ਸਿੰਘ, ਕਰਨਦੀਪ ਸਿੰਘ, ਸੰਦੀਪ ਸਿੰਘ, ਦਰਸ਼ਦੀਪ ਸਿੰਘ, ਦਲਬੀਰ ਸਿੰਘ ਕਿੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅਤਰ ਸਿੰਘ ਮੱਕੜ ਵਿਸ਼ੇਸ਼ੇ ਤੌਰ ਤੇ ਹਾਜ਼ਰ ਸਨ।