Home >> ਆਨਲਾਈਨ ਨਿਊਜ਼ ਲੁਧਿਆਣਾ >> ਸਿਹਤ >> ਜ਼ਿਲਾ ਪ੍ਰਸ਼ਾਸ਼ਨ >> ਪੰਜਾਬੀ ਖ਼ਬਰਾਂ >> ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਵੱਲੋਂ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ
ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਦੌਰਾਨ
ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਦੌਰਾਨ
ਲੁਧਿਆਣਾ, 27 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਪਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਆਦੇਸ਼ 'ਤੇ ਅੱਜ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਨੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਹਸਪਤਾਲ ਵਿੱਚ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਤੋਂ ਇਲਾਵਾ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਨੇ ਸਿਵਲ ਹਸਪਤਾਲ, ਲੁਧਿਆਣਾ ਦੀ ਚੈਕਿੰਗ ਦੌਰਾਨ ਐਮਰਜੈਂਸੀ ਵਾਰਡ, ਲੈਬਾਰਟਰੀ, ਦਵਾਈਆਂ ਆਦਿ ਦੀ ਵੀ ਚੈਕਿੰਗ ਕੀਤੀ ਅਤੇ ਸਹੀ ਪਾਏ ਗਏ।

ਉਹਨਾਂ ਵੱਲੋਂ ਹਸਪਤਾਲ ਵਿੱਚ ਦਾਖਲ ਅਤੇ ਓ.ਪੀ.ਡੀ. 'ਤੇ ਆਏ ਮਰੀਜ਼ਾਂ ਦੀਆਂ ਡਾਕਟਰਾਂ ਵੱਲੋਂ ਕੀਤੇ ਜਾ ਰਹੇ ਇਲਾਜ ਸਬੰਧੀ ਵੀ ਪੁੱਛਿਆ। ਉਨਾਂ ਸਿਵਲ ਹਸਪਤਾਲ ਦੇ ਡਾਕਟਰਾਂ ਤੋਂ ਵੀ ਮਰੀਜ਼ਾਂ ਦੇ ਕੀਤੇ ਜਾ ਰਹੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨਾਂ ਨੇ ਸਿਵਲ ਹਸਪਤਾਲ ਦੇ ਸਟਾਫ ਨੂੰ ਹਸਪਤਾਲ ਵਿੱਚ ਹੋਰ ਵਧੀਆ ਢੰਗ ਨਾਲ ਸਫਾਈ ਰੱਖਣ ਲਈ ਕਿਹਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਤਹਿਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ਦਾ ਆਮ ਲੋਕਾਂ ਨੂੰ ਭਰਪੂਰ ਲਾਹਾ ਮਿਲਣਾ ਚਾਹੀਦਾ ਹੈ।

ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਨੇ ਸਿਵਲ ਹਸਪਤਾਲ, ਲੁਧਿਆਣਾ ਵਿੱਚ ਕੰਮ ਕਰ ਰਹੀ ਸੰਸਥਾ 'ਏਕ ਨੂਰ ਸੇਵਾ ਕੇਂਦਰ' ਦੇ ਆਹੁੱਦੇਦਾਰ ਨਾਲ ਹਸਪਤਾਲ ਵਿੱਚ ਹੀ ਮੁਲਾਕਾਤ ਕੀਤੀ ਅਤੇ ਉਹਨਾਂ ਨੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਕਰਨ ਲਈ ਇਸ ਸੰਸਥਾ ਦੇ ਵਧੀਆ ਕੰਮ ਕਰਨ ਦੀ ਸ਼ਲਾਘਾ ਵੀ ਕੀਤੀ। ਉਨਾਂ ਇਸ ਸੰਸਥਾ ਦੀ ਤਰਾਂ ਹੋਰ ਸੰਸਥਾਵਾਂ ਨੂੰ ਵੀ ਇਸੇ ਤਰਾਂ ਅੱਗੇ ਆ ਕੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਕਿਹਾ।