Articles by "ਪੌਦੇ ਲਗਾਉਣ ਦੀ ਮੁਹਿੰਮ"
Showing posts with label ਪੌਦੇ ਲਗਾਉਣ ਦੀ ਮੁਹਿੰਮ. Show all posts
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਪੌਦਾ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਪੌਦਾ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ
ਲੁਧਿਆਣਾ, 13 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਆਗਾਮੀ ਮੌਨਸੂਨ ਸੀਜ਼ਨ ਦੌਰਾਨ ਜੰਗਲਾਤ ਵਿਭਾਗ ਵੱਲੋਂ ਜ਼ਿਲਾ ਲੁਧਿਆਣਾ ਵਿੱਚ 3.75 ਲੱਖ ਪੌਦੇ ਲਗਾਉਣ ਦਾ ਟੀਚਾ ਹੈ, ਜਿਸ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਆਪਣੇ ਹੱਥੀਂ ਪੌਦਾ ਲਗਾ ਕੇ ਕੀਤੀ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵ) ਸੁਰਭੀ ਮਲਿਕ, ਵਣ ਮੰਡਲ ਅਫ਼ਸਰ ਚਰਨਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ (ਸੈਕੰ. ਸਿੱ.) ਚਰਨਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਨਾਹਰ ਸਿੰਘ ਅਤੇ ਹੋਰ ਹਾਜ਼ਰ ਸਨ।