Articles by "ਪੰਜਾਬੀ ਖ਼ਬਰਾਂ"
Showing posts with label ਪੰਜਾਬੀ ਖ਼ਬਰਾਂ. Show all posts
ਸੂਬੇ ਭਰ ਵਿੱਚ ਨਾਈਟ ਕਰਫਿਊ ਲਾਗੂ, ਸਾਰੀਆਂ ਪਾਬੰਦੀਆਂ 30 ਅਪਰੈਲ ਤੱਕ ਕਾਇਮ
 ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ
 ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ
 
ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ
ਕੋਵਿਡ ਦੀ ਸਥਿਤੀ ਦੀ ਹਫਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 07 ਅਪ੍ਰੈਲ 2021 (ਨਿਊਜ਼ ਟੀਮ)
: ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ। ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।
ਪੀ.ਏ.ਯੂ. ਵਿਖੇ ਦੋ ਦਿਨਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ, ਕਿਸਾਨਾਂ ਨੂੰ ਪਾਣੀ ਬਚਾਉਣ ਲਈ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ ਆਯੋਜਿਤ ਦੋ ਰੋਜ਼ਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ ਕਰਦੇ ਹੋਏ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ ਆਯੋਜਿਤ ਦੋ ਰੋਜ਼ਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ ਕਰਦੇ ਹੋਏ

ਚੰਡੀਗੜ੍ਹ/ਲੁਧਿਆਣਾ, 05 ਅਪ੍ਰੈਲ 2021 (ਨਿਊਜ਼ ਟੀਮ)
: ਕਿਸਾਨਾਂ ਅਤੇ ਆੜ੍ਹਤੀਆਂ ਲਈ ਆਪਣੀ ਪੂਰਨ ਹਮਾਇਤ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬਿਆਂ 'ਤੇ ਭਾਰੂ ਪੈਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੇ ਹੱਕ ਖੋਹਣ ਲਈ ਕਰੜੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਖੇਤੀਬਾੜੀ ਕਾਨੂੰਨ ਲਾਗੂ ਕਰਨ ਅਤੇ ਸੂਬੇ ਦੀ ਕਿਸਾਨੀ 'ਤੇ ਸਿੱਧੀ ਅਦਾਇਗੀ ਵਰਗੇ ਇਕਪਾਸੜ ਫੈਸਲੇ ਥੋਪਣ ਲਈ ਵੀ ਕੇਂਦਰ ਨੂੰ ਕਰੜੇ ਹੱਥੀਂ ਲਿਆ।
ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 04 ਅਪ੍ਰੈਲ 2021 (ਨਿਊਜ਼ ਟੀਮ)
: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤਾਂ ਵਿਚ ਬੰਧੂਆਂ ਮਜ਼ਦੂਰਾਂ ਦੇ ਕੰਮ ਕਰਦੇ ਹੋਣ ਦੇ ਗੰਭੀਰ ਅਤੇ ਝੂਠੇ ਦੋਸ਼ ਲਾ ਕੇ ਸੂਬੇ ਦੇ ਕਿਸਾਨਾਂ ਬਾਰੇ ਗਲਤਫਹਿਮੀਆਂ ਫੈਲਾਉਣ ਲਈ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਇਸ ਨੂੰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਇਕ ਹੋਰ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨੂੰ ਅਤਿਵਾਦੀ, ਸ਼ਹਿਰੀ ਨਕਸਲੀ, ਗੁੰਡੇ ਆਦਿ ਗਰਦਾਨ ਕੇ ਉਨ੍ਹਾਂ ਦੇ ਅਕਸ ਨੂੰ ਸੱਟ ਮਾਰਨ ਦੀਆਂ ਪਹਿਲਾਂ ਵੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਤਾਂ ਕਿ ਖੇਤੀ ਕਾਨੂੰਨਾਂ ਦੇ ਮਸਲੇ ਉਤੇ ਉਨ੍ਹਾਂ ਦੇ ਚੱਲ ਰਹੇ ਅੰਦੋਲਨ ਨੂੰ ਲੀਹ ਤੋਂ ਲਾਹਿਆ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਉਪਰ ਪੰਜਾਬ ਵਿਚ ਲੋਕਾਂ ਨੂੰ ਬੰਧੂਆਂ ਮਜ਼ਦੂਰ ਬਣਾ ਕੇ ਵਰਤਣ ਦੇ ਅਣਉਚਿਤ ਦੋਸ਼ ਲਾਉਣ ਉਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਇਸ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ 17 ਮਾਰਚ ਦੇ ਪੱਤਰ ਨੂੰ ਝੂਠਾ ਦਾ ਪੁਲੰਦਾ ਦੱਸਦੇ ਹੋਏ ਰੱਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਸਪੱਸ਼ਟ ਮਕਸਦ ਕਿਸਾਨਾਂ ਦੇ ਅੰਦੋਲਨ ਨੂੰ ਕਮਜਜ਼ੋਰ ਕਰਨਾ ਅਤੇ ਸੂਬੇ ਵਿਚ ਕਾਂਗਰਸ ਸਰਕਾਰ ਨੂੰ ਬਦਨਾਮ ਕਰਨਾ ਹੈ।

ਇਸ ਸਮੁੱਚੇ ਘਟਨਾਕ੍ਰਮ ਦਾ ਗਹੁ ਨਾਲ ਅਧਿਐਨ ਕਰਨ ਉਤੇ ਖੁਲਾਸਾ ਹੁੰਦਾ ਹੈ ਕਿ ਬੀ.ਐਸ.ਐਫ. ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਫੜੇ ਗਏ ਕੁਝ ਸ਼ੱਕੀ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਸਬੰਧ ਕੌਮੀ ਸੁਰੱਖਿਆ ਨਾਲ ਸਬੰਧਤ ਬਹੁਤ ਹੀ ਸੰਵੇਦਨਸ਼ੀਲ ਜਾਣਕਾਰੀ ਨੂੰ ਬੇਵਜ੍ਹਾ ਢੰਗ ਨਾਲ ਤੋੜ-ਮਰੋੜ ਕੇ ਨਿਰਆਧਾਰ ਅਨੁਮਾਨਾਂ ਨਾਲ ਜੋੜ ਦਿੱਤਾ ਗਿਆ ਤਾਂ ਕਿ ਕਿਸਾਨ ਭਾਈਚਾਰੇ ਦੇ ਮੱਥੇ ਉਤੇ ਬਦਨਾਮੀ ਦਾ ਕਲੰਕ ਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹਕੀਕਤ ਇਸ ਤੱਥ ਤੋਂ ਹੋਰ ਵੀ ਸਪੱਸ਼ਟ ਹੋ ਜਾਂਦੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ, ''ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਦੀ ਸਮੱਗਰੀ ਦੇ ਚੋਣਵੇਂ ਅੰਸ਼ ਕੁਝ ਮੋਹਰੀ ਅਖਬਾਰਾਂ ਅਤੇ ਮੀਡੀਆ ਅਦਾਰਿਆਂ ਨੂੰ ਸੂਬਾ ਸਰਕਾਰ ਦੇ ਢੁੱਕਵੇਂ ਜੁਆਬ ਦੀ ਉਡੀਕ ਕੀਤੇ ਬਿਨਾਂ ਹੀ ਲੀਕ ਕੀਤੇ ਗਏ ਹਨ।''

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਪੁਲਿਸ ਗਰੀਬਾਂ ਅਤੇ ਕਮਜ਼ੋਰ ਤਬਕਿਆਂ ਦੇ ਮਨੁੱਖੀ ਹਕੂਕ ਦੀ ਰਾਖੀ ਲਈ ਪੂਰਨ ਤੌਰ ਉਤੇ ਸਮਰੱਥ ਅਤੇ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਮਾਮਲੇ ਵਿਚ ਢੁੱਕਵੀਂ ਕਾਰਵਾਈ ਪਹਿਲਾਂ ਹੀ ਆਰੰਭੀ ਜਾ ਚੁੱਕੀ ਹੈ ਅਤੇ ਬਹੁਤੇ ਵਿਅਕਤੀ ਆਪਣੇ ਪਰਿਵਾਰਾਂ ਨਾਲ ਰਹਿ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਉਤੇ ਕੁਝ ਵੀ ਧਿਆਨ ਵਿਚ ਆਉਂਦਾ ਹੈ ਤਾਂ ਦੋਸ਼ੀਆਂ ਖਿਲਾਫ ਢੁੱਕਵੀਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਉਹ ਗ੍ਰਹਿ ਮੰਤਰੀ ਦੇ ਉਸ ਪੱਤਰ 'ਤੇ ਪ੍ਰਤੀਕਿਰਿਆ ਦੇ ਰਹੇ ਸਨ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਬੀ.ਐਸ.ਐਫ. ਵੱਲੋਂ ਸਾਲ 2019 ਤੇ 2020 ਵਿੱਚ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚੋਂ 58 ਭਾਰਤੀ ਫੜੇ ਗਏ ਸਨ ਅਤੇ ਬੰਦੀ ਬਣਾਏ ਵਿਅਕਤੀਆਂ ਨੇ ਖੁਲਾਸਾ ਕੀਤਾ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਕੋਲ ਬੰਧੂਆ ਮਜ਼ਦੂਰ ਵਜੋਂ ਕੰਮ ਕਰ ਰਹੇ ਸਨ। ਪੱਤਰ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਗੇ ਲਿਖਿਆ ਸੀ,''ਅੱਗੇ ਇਹ ਵੀ ਦੱਸਿਆ ਗਿਆ ਸੀ ਕਿ ਗੈਰ ਕਾਨੂੰਨੀ ਮਨੁੱਖੀ ਤਸਕਰੀ ਸਿੰਡੀਕੇਟ ਇਨ੍ਹਾਂ ਭੋਲੇ-ਭਾਲੇ ਮਜ਼ਦੂਰਾਂ ਦਾ ਸੋਸ਼ਣ ਕਰਦੇ ਹਨ ਅਤੇ ਪੰਜਾਬੀ ਕਿਸਾਨ ਇਨ੍ਹਾਂ ਤੋਂ ਆਪਣੇ ਖੇਤਾਂ ਵਿੱਚ ਘੰਟਿਆਂ ਬੱਧੀ ਕੰਮ ਕਰਵਾਉਣ ਲਈ ਇਨ੍ਹਾਂ ਨੂੰ ਨਸ਼ਾ ਦਿੰਦੇ ਹਨ।''

ਪੱਤਰ ਨੂੰ 'ਅਣਲੋੜੀਂਦਾ ਤੇ ਤੱਥਾਂ ਤੋਂ ਗਲਤ' ਕਰਾਰ ਦਿੰਦੇ ਹੋਏ ਇਸ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੱਤਰ ਦੇ ਤੱਥਾਂ ਅਨੁਸਾਰ ਬੀ.ਐਸ.ਐਫ. ਅਧਿਕਾਰੀਆਂ ਵੱਲੋਂ ਨਾ ਹੀ ਇਹ ਅੰਕੜੇ ਅਤੇ ਨਾ ਹੀ ਇਹ ਰਿਪੋਰਟ ਜਮ੍ਹਾਂ ਕਰਵਾਈ ਗਈ। ਉਨ੍ਹਾਂ ਕਿਹਾ, ''ਗ੍ਰਹਿ ਮੰਤਰਾਲੇ ਦਾ ਪੱਤਰ ਅਬਹੋਰ ਦੀ ਗੱਲ ਕਰਦਾ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਅਬਹੋਰ ਜਾਂ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।'' ਉਨ੍ਹਾਂ ਕਿਹਾ ਕਿ ਕੇਂਦਰ ਦਾ ਕੋਈ ਵੀ ਸਿੱਟਾ ਤੱਥਾਂ ਤੋਂ ਨਹੀਂ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਹ ਬੀ.ਐਸ.ਐਫ.ਦਾ ਕੰਮ ਨਹੀਂ ਕਿ ਉਹ ਅਜਿਹੇ ਮਾਮਲਿਆਂ ਦੀ ਜਾਂਚ ਕਰੇ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ ਸਰਹੱਦ ਉਤੇ ਸ਼ੱਕੀ ਹਾਲਾਤ ਵਿੱਚ ਗੁੰਮ ਰਹੇ ਕਿਸੇ ਵਿਅਕਤੀ ਨੂੰ ਫੜ ਕੇ ਸਥਾਨਕ ਪੁਲਿਸ ਦੇ ਹਵਾਲੇ ਕਰਨਾ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੱਤਰ ਨੂੰ ਮੀਡੀਆ ਰਾਹੀਂ ਜਨਤਕ ਕਰਨ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੂੰ ਤੱਥਾਂ ਦੀ ਜਾਂਚ ਕਰ ਲੈਣੀ ਚਾਹੀਦੀ ਸੀ ਅਤੇ ਕਿਸਾਨਾਂ ਉਤੇ ਮਜ਼ਦੂਰ ਬੰਧੂਆਂ ਬਣਾਉਣ ਅਤੇ ਉਨ੍ਹਾਂ ਨੂੰ ਨਸ਼ੇੜੀ ਬਣਾਉਣ ਦੇ ਦੋਸ਼ ਲਾਉਣ ਦੀ ਬਜਾਏ ਇਸ ਸੂਚਨਾ ਦੀ ਸੂਬਾ ਸਰਕਾਰ ਤੋਂ ਤਸਦੀਕ ਕਰਵਾਉਣੀ ਚਾਹੀਦੀ ਸੀ। ਉਹ ਗ੍ਰਹਿ ਮੰਤਰਾਲੇ ਦੇ ਬਿਆਨ ਦਾ ਹਵਾਲਾ ਦੇ ਰਹੇ ਸਨ ਜਿਸ ਵਿੱਚ ਕਿਹਾ ਸੀ, ''ਗੈਰ ਕਾਨੂੰਨੀ ਮਨੁੱਖੀ ਤਸਕਰੀ ਸਿੰਡੀਕੇਟ ਇਨ੍ਹਾਂ ਭੋਲੇ-ਭਾਲੇ ਮਜ਼ਦੂਰਾਂ ਦਾ ਸੋਸ਼ਣ ਕਰਦੇ ਹਨ ਅਤੇ ਪੰਜਾਬੀ ਕਿਸਾਨ ਮਜ਼ਦੂਰਾਂ ਤੋਂ ਆਪਣੇ ਖੇਤਾਂ ਵਿੱਚ ਘੰਟਿਆਂ ਬੱਧੀ ਕੰਮ ਕਰਨ ਲਈ ਇਨ੍ਹਾਂ ਨੂੰ ਨਸ਼ੇੜੀ ਬਣਾਉਂਦੇ ਹਨ।''

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰਾਲੇ ਉਤੇ ਅਜਿਹੀਆਂ ਨਿਰਾਧਾਰ ਤੇ ਝੂਠਾ ਪ੍ਰਚਾਰ ਕਰਨ ਲਈ ਵਰ੍ਹਦਿਆਂ ਕਿਹਾ, ''ਕੇਂਦਰ ਵੱਲੋਂ ਦੋਸ਼ ਲਾਏ ਗਏ ਸਾਰੇ 58 ਕੇਸਾਂ ਦੀ ਡੂੰਘਾਈ ਵਿੱਚ ਜਾਂਚ ਕੀਤੀ ਗਈ ਅਤੇ ਅਜਿਹਾ ਕੁੱਝ ਵੀ ਨਹੀਂ ਪਾਇਆ ਗਿਆ।''

ਅੰਕੜੇ ਦਿੰਦਿਆਂ ਉਨ੍ਹਾਂ ਦੱਸਿਆ ਕਿ 58 ਬੰਦੀਆਂ ਵਿੱਚੋਂ ਚਾਰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਹਨ ਅਤੇ ਉਹ ਬੀ.ਐਸ.ਐਫ.ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਘੁੰਮਦੇ ਦੇਖੇ ਗਏ ਸਨ ਜਦੋਂ ਕਿ ਤਿੰਨ ਮਾਨਸਿਕ ਤੌਰ 'ਤੇ ਅਪਹਾਜ ਪਾਏ ਗਏ। ਇਕ ਪਰਮਜੀਤ ਸਿੰਘ ਵਾਸੀ ਪਟਿਆਲਾ ਜੋ ਪਠਾਨਕੋਟ ਕੋਲੋਂ ਫੜਿਆ ਗਿਆ, ਪਿਛਲੇ 20 ਸਾਲਾਂ ਤੋਂ ਮਾਨਸਿਕ ਅਪਹਾਜ ਅਤੇ ਫੜੇ ਜਾਣ ਤੋਂ ਦੋ ਮਹੀਨੇ ਪਹਿਲਾਂ ਆਪਣਾ ਘਰ ਛੱਡ ਕੇ ਗਿਆ ਸੀ। ਰੂੜ ਸਿੰਘ ਵਾਸੀ ਗੁਰਦਾਸਪੁਰ ਫੜੇ ਜਾਣ ਵਾਲੇ ਦਿਨ ਤੋਂ ਹੀ ਇੰਸਟੀਚਿਊਟ ਆਫ ਮੈਂਟਲ ਹੈਲਥ, ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ ਸੀ। ਐਸ.ਬੀ.ਐਸ. ਨਗਰ ਦਾ ਰਹਿਣ ਵਾਲਾ ਇਕ ਹੋਰ ਵਿਅਕਤੀ ਸੁਖਵਿੰਦਰ ਸਿੰਘ ਵੀ ਮਾਨਸਿਕ ਰੋਗ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਬਾਅਦ ਇਹ ਤਿੰਨੋਂ ਵਿਅਕਤੀ ਸਥਾਨਕ ਪੁਲਿਸ ਵੱਲੋਂ ਤਸਦੀਕ ਕਰਨ ਉਪਰੰਤ ਉਸੇ ਦਿਨ ਇਨ੍ਹਾਂ ਦੇ ਪਰਿਵਾਰਾਂ ਹਵਾਲੇ ਕਰ ਦਿੱਤੇ ਸਨ।

ਹਿਰਾਸਤ ਵਿੱਚ ਲਏ 58 ਵਿਅਕਤੀਆਂ ਵਿਚੋਂ 16 ਦਿਮਾਗੀ ਤੌਰ 'ਤੇ ਬਿਮਾਰ ਪਾਏ ਗਏ ਜਿਨ੍ਹਾਂ ਵਿਚੋਂ ਚਾਰ ਬਚਪਨ ਤੋਂ ਹੀ ਇਸ ਬਿਮਾਰੀ ਤੋਂ ਪੀੜਤ ਸਨ। ਇਨ੍ਹਾਂ ਵਿੱਚੋਂ ਇਕ ਬਾਬੂ ਸਿੰਘ ਵਾਸੀਬੁਲੰਦ ਸ਼ਹਿਰ, (ਉਤਰ ਪ੍ਰਦੇਸ਼) ਦਾ ਤਾਂ ਆਗਰਾ ਤੋਂ ਮਾਨਸਿਕ ਇਲਾਜ ਚੱਲ ਰਿਹਾ ਸੀ ਅਤੇ ਉਸ ਦੇ ਡਾਕਟਰੀ ਰਿਕਾਰਡ ਦੇ ਆਧਾਰ 'ਤੇ ਉਸ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ.ਐਫ. ਦੁਆਰਾ ਫੜੇ ਗਏ ਤਿੰਨ ਵਿਅਕਤੀਆਂ ਦੀ ਪਛਾਣ ਉਨ੍ਹਾਂ ਦੀ ਮਾਨਸਿਕ ਸਥਿਤੀ ਕਾਰਨ ਨਹੀਂ ਕੀਤੀ ਜਾ ਸਕੀ। ਉਨ੍ਹਾਂ ਕਿਹਾ ਕਿ ਅਜਿਹੀ ਮਾਨਸਿਕ ਦਸ਼ਾ ਵਾਲੇ ਵਿਅਕਤੀਆਂ ਨੂੰ ਖੇਤੀਬਾੜੀ ਦੇ ਕੰਮਾਂ ਲਈ ਬੰਧੂਆ ਮਜ਼ਦੂਰ ਵਜੋਂ ਨਹੀਂ ਰੱਖਿਆ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਪਤਾ ਲੱਗਿਆ ਹੈ ਕਿ 14 ਵਿਅਕਤੀ ਆਪਣੀ ਗ੍ਰਿਫਤਾਰੀ ਤੋਂ ਕੁਝ ਦਿਨ ਜਾਂ ਹਫਤੇ ਪਹਿਲਾਂ ਹੀ ਪੰਜਾਬ ਆਏ ਸਨ ਇਸ ਤੋਂ ਇਹ ਸਿੱਟਾ ਨਿਕਲਦਾ ਹੈ ਕਿ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਖੇਤਾਂ ਵਿੱਚ ਬੰਧੂਆ ਮਜ਼ਦੂਰਾਂ ਵਜੋਂ ਕੰਮ ਕਰਦੇ ਹੋਣ ਵਾਲੀ ਗੱਲ ਪੂਰੀ ਤਰ੍ਹਾਂ ਨਿਰਆਧਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਕਿਸੇ ਵੀ ਵਿਅਕਤੀ ਨੇ ਅਦਾਲਤ ਵਿੱਚ ਵੀ ਜਬਰਦਸਤੀ ਖੇਤ ਮਜ਼ਦੂਰ ਵਜੋਂ ਕੰਮ ਕਰਨ ਅਤੇ ਗ਼ੈਰ-ਮਨੁੱਖੀ ਹਾਲਤਾਂ ਵਿੱਚ ਰੱਖੇ ਜਾਣ ਦਾ ਕੋਈ ਦੋਸ਼ ਨਹੀਂ ਲਗਾਇਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਰਿਕਾਰਡ ਤੋਂ ਇਹ ਸੰਕੇਤ ਨਹੀਂ ਮਿਲਦਾ ਕਿ ਇਨ੍ਹਾਂ ਵਿਅਕਤੀਆਂ ਨੂੰ ਲੰਬੇ ਸਮੇਂ ਤੱਕ ਕੰਮ 'ਤੇ ਲਾਈ ਰੱਖਣ ਲਈ ਜਬਰਦਸਤੀ ਨਸ਼ੇ ਦਿੱਤੇ ਜਾਂਦੇ ਸਨ ਅਤੇ ਇਹ ਕਹਿਣਾ ਵੀ ਗਲਤ ਹੈ ਕਿ ਇਨ੍ਹਾਂ ਵਿਅਕਤੀਆਂ ਦੀ ਮਾਨਸਿਕ ਦਸ਼ਾ ਨਸ਼ਿਆਂ ਕਾਰਨ ਵਿਗੜੀ ਹੈ। ਉਹਨਾਂ ਅੱਗੇ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤਿਆਂ ਦਾ ਬੀ.ਐਸ.ਐਫ. ਜਾਂ ਪੁਲਿਸ ਦੀ ਸਹਾਇਤਾ ਨਾਲ ਡਾਕਟਰੀ ਮੁਆਇਨਾ ਕੀਤਾ ਗਿਆ ਸੀ ਅਤੇ ਕੋਈ ਵੀ ਰਿਕਾਰਡ ਇਹ ਨਹੀਂ ਦੱਸਦਾ ਕਿ ਉਨ੍ਹਾਂ ਨੂੰ ਕਿਸੇ ਵੀ ਨਸ਼ੇ ਦੀ ਆਦਤ ਪਾਉਣ ਵਾਲੀ ਦਵਾਈ ਖਾਣ ਲਈ ਮਜਬੂਰ ਕੀਤਾ ਗਿਆ ਸੀ।


ਜ਼ਿਲ੍ਹਿਆਂ ਵਿੱਚ ਟੈਸਟਿੰਗ ਵਧਾਉਣ ਅਤੇ ਜੇਲ੍ਹਾਂ ਵਿੱਚ ਯੋਗ ਕੈਦੀਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਕੋਵਿਡ ਸਮੀਖਿਆ ਮੀਟਿੰਗ ਦੌਰਾਨ ਯੂ.ਕੇ.ਵਾਇਰਸ ਦੇ ਪੰਜਾਬ ਵਿੱਚ ਜ਼ਿਆਦਾ ਪਾਏ ਜਾਣ ਦੀ ਦਿੱਤੀ ਜਾਣਕਾਰੀ


ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ
ਲੁਧਿਆਣਾ, 31 ਮਾਰਚ 2021 (ਨਿਊਜ਼ ਟੀਮ): ਸੂਬੇ ਵਿੱਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ ‘ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।

ਸਿੱਖ ਵਾਤਾਵਰਣ ਦਿਵਸ ਦੇ ਮੌਕੇ ਕੱਢੀ ਸਾਈਕਲ ਰੈਲੀ ਦਾ ਦ੍ਰਿਸ਼
ਸਿੱਖ ਵਾਤਾਵਰਣ ਦਿਵਸ ਦੇ ਮੌਕੇ ਕੱਢੀ ਸਾਈਕਲ ਰੈਲੀ ਦਾ ਦ੍ਰਿਸ਼
ਲੁਧਿਆਣਾ, 14 ਮਾਰਚ, 2018 (ਟੀਮ ਆਨਲਾਈਨ ਨਿਊਜ਼ ਲੁਧਿਆਣਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸਰਾਭਾ ਨਗਰ, ਲੁਧਿਆਣਾ ਵਲੋਂ ਬਣਾਈ ਗਏ ਬਾਜ ਸਾਈਕਲਿੰਗ ਕਲੱਬ ਵਲੋਂ ਸਿੱਖ ਵਾਤਾਵਰਨ ਦਿਵਸ ਦੇ ਮੌਕੇ ਤੇ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਮਕਸਦ ਸਾਈਕਲ ਨੂੰ ਇਕ ਪ੍ਰਦੂਸ਼ਣ ਰਹਿਤ ਆਵਾਜਾਈ ਸਾਧਨ ਦੇ ਤੌਰ 'ਤੇ ਪ੍ਰਚੱਲਤ ਕਰਨਾ ਹੈ।

ਇਹ ਰੈਲੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਸਰਾਭਾ ਨਗਰ, ਲੁਧਿਆਣਾ ਤੋਂ ਤਕਰੀਬਨ ਸਵੇਰੇ 7:30 ਵਜੇ ਆਰੰਭ ਹੋ ਕੇ ਭਾਈ ਰਧਣੀਰ ਸਿੰਘ ਨਗਰ ਦੇ ਈ-ਬਲਾਕ, ਐਚ-ਬਲਾਕ, ਜੇ-ਬਲਾਕ, ਆਈ-ਬਲਾਕ ਅਤੇ ਹਾਊਸਿੰਗ ਬੋਰਡ ਕਲੋਨੀ ਦੇ ਗੁਰਦੁਆਰਾ ਸਾਹਿਬ ਤੋਂ ਹੁੰਦੀ ਹੋਈ ਗੁਰਦੁਆਰਾ ਸਰਾਭਾ ਨਗਰ ਵਿਖੇ ਸਮਾਪਤ ਹੋਈ। ਇਸ ਮੌਕੇ ਬੀਬੀਆਂ ਅਤੇ ਬੱਚਿਆਂ ਸਮੇਤ ਸੰਗਤ ਨੇ ਹਿੱਸਾ ਲਿਆ।

ਇਸ ਰੈਲੀ ਦੌਰਾਨ ਗੁਰਦੁਆਰਾ ਸਾਹਿਬ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ 'ਬਲਿਹਾਰੀ ਕੁਦਰਤ ਵਸਿਆ' ਅਧੀਨ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਪੌਦੇ ਵੀ ਲਗਵਾਏ ਗਏ ਅਤੇ ਨਾਲ ਹੀ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਬੇਨਤੀ ਵੀ ਕੀਤੀ ਗਈ ਕਿ ਉਹ ਵੀ ਆਪਣੇ ਆਪਣੇ ਇਲਾਕੇ ਵਿਚ ਪੌਦੇ ਲਗਵਾਉਣ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਹੋਰ ਉਪਰਾਲੇ ਆਰੰਭ ਕਰਨ। ਗੁਰਦੁਆਰਾ ਸਰਾਭਾ ਨਗਰ ਵਲੋਂ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਆਸਵਾਸਨ ਦਿੱਤਾ ਗਿਆ ਕਿ ਪੌਦੇ ਲਗਵਾਉਣ ਸਬੰਧੀ ਜਿਸ ਕਿਸੇ ਵੀ ਮਦਦ ਦੀ ਜ਼ਰੂਰਤ ਹੋਵੇ ਗੁਰਦੁਆਰਾ ਉਸ ਲਈ ਹਮੇਸਾਂ ਹਾਜ਼ਰ ਹੈ।

ਗੁਰਦੁਆਰਾ ਸਰਾਭਾ ਨਗਰ ਦੇ ਪ੍ਰਧਾਨ ਬਲਬੀਰ ਸਿੰਘ ਨੇ ਆਪਣੇ ਸੰਦੇਸ਼ ਵਿਚ ਸੰਗਤ ਨੂੰ ਕਿਹਾ ਕਿ ਵਾਤਾਵਰਨ ਦੀ ਸੰਭਾਲ ਇਸ ਸਮੇਂ ਬਹੁਤ ਜ਼ਰੂਰੀ ਹੈ। ਜੇਕਰ ਅਸੀਂ ਹੁਣ ਵੀ ਇਸ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਸਾਡੀਆਂ ਆਉਣ ਵਾਲੀਆਂ ਨਸਲਾਂ ਲਈ ਬਹੁਤ ਕੰਢੇ ਬੀਜ ਕੇ ਜਾਵਾਂਗੇ। ਇਸ ਰੈਲੀ ਵਿਚ ਗੁਰਦੁਆਰਾ ਸਾਹਿਬ ਦੇ ਸਬਾਕਾ ਪ੍ਰਧਾਨ ਸਿੰਗਾਰਾ ਸਿੰਘ, ਜੁਗਿੰਦਰ ਸਿੰਘ ਨਾਗਪਾਲ, ਜਤਿੰਦਰ ਸਿੰਘ ਸੰਧੂ, ਮੀਤ ਪ੍ਰਧਾਨ ਰਵਿੰਦਰ ਕੌਰ ਅਤੇ ਕਮੇਟੀ ਮੈਂਬਰਾਂ ਨੇ ਵੀ ਭਾਗ ਲਿਆ।
ਗੁਰਸਿਮਰਨ ਸਿੰਘ ਮੰਡ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ 76ਵਾਂ ਜਨਮ ਦਿਨ ਮਨਾਉਂਦੇ ਕਾਂਗਰਸੀ ਵਰਕਰ
ਗੁਰਸਿਮਰਨ ਸਿੰਘ ਮੰਡ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ 76ਵਾਂ ਜਨਮ ਦਿਨ ਮਨਾਉਂਦੇ ਕਾਂਗਰਸੀ ਵਰਕਰ
ਲੁਧਿਆਣਾ, 11 ਮਾਰਚ 2018 (ਰਜਿੰਦਰ ਅਹੂਜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ 76ਵਾਂ ਜਨਮ ਦਿਨ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਥਾਨਕ ਪੰਜਾਬ ਪ੍ਰਦੇਸ਼ ਕਾਂਗਰਸ ਲੋਕਲ ਬੋਡੀਜ਼ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਵਿਖੇ ਮਨਾਇਆ ਗਿਆ। ਇਸ ਮੌਕੇ ਉਹਨਾਂ ਵੱਲੋ ਫੱਲ, ਮਠਿਆਈਆਂ ਅਤੇ ਪੈਸਟਰੀਆਂ ਵੰਡੀਆਂ ਗਈਆਂ।

ਮੰਡ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰਨ ਤਾਂ ਜੋ ਪੰਜਾਬ ਦੇ ਵਿਕਾਸ ਵਿੱਚ ਕੋਈ ਕਮੀ ਨਾ ਆ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ ਆਰ ਆਈ ਸੂਰਤ ਸਿੰਘ ਦਿਉਲ, ਪਵਨ ਕੁਮਾਰ ਧਵਨ, ਭਵਜੋਤ ਸਿੰਘ ਜਨਰਲ ਸਕੱਤਰ ਪੰਜਾਬ ਕਾਂਗਰਸ ਸੋਸ਼ਲ ਮੀਡੀਆ ਸੈਲ ਪੰਜਾਬ, ਮਨਿੰਦਰ ਸਿੰਘ ਥਿੰਦ, ਹਰਦੇਵ ਸਿੰਘ ਨਾਰੰਗਵਾਲ, ਬਲਵਿੰਦਰ ਸਿੰਘ ਗਰੇਵਾਲ, ਡਾ ਸਿੰਗਲਾ, ਮਨਦੀਪ ਸਿੰਘ ਰਾਣਾ, ਐਸ ਡੀ ੳ ਸੇਵਾ ਸਿੰਘ, ਕੁਲਦੀਪ ਸਿੰਘ ਮਠਾੜੂ, ਵਿਸ਼ਾਲ ਅਰੋੜਾ, ਗੁਰਜੰਟ, ਨਰਿੰਦਰ ਸਿੰਘ, ਬਲਜਿੰਦਰ ਸਿੰਘ, ਬਲਿਹਾਰ ਸਿੰਘ ਸੇਵਾਦਾਰ ਨਾਨਕਸਰ, ਕਰਨ ਸਿੰਘ, ਬਰਜੇਸ ਬੇਕਟਰ, ਅਨਵਰ ਅਲੀ, ਰਿਸੀ ਪਾਲ, ਮਨਜੀਤ ਸਿੰਘ, ਵਿੱਕੀ ਵਰਮਾ, ਭੋਲਾ ਦਿਉਲ, ਸੁਨੀਲ ਕੁਮਾਰ, ਹਰਿੰਦਰ ਸਿੰਘ ਬੂਟਾ, ਅਭਿਸ਼ੇਕ ਧਵਨ, ਅਭਿਵੇਕ ਧਵਨ ਆਦਿ ਹਾਜ਼ਰ ਸਨ।
ਵਿਧਾਇਕ ਸਿਮਰਜੀਤ ਸਿੰਘ ਬੈਂਸ
ਵਿਧਾਇਕ ਸਿਮਰਜੀਤ ਸਿੰਘ ਬੈਂਸ
ਲੁਧਿਆਣਾ, 10 ਮਾਰਚ 2018 (ਇਕਬਾਲ ਹੈਪੀ): ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਕਾਂਗਰਸੀ ਆਗੂਆਂ ਵਲੋਂ ਨਜਾਇਜ ਮਾਇਨਿੰਗ ਕਰਕੇ ਕੁਦਰਤੀ ਸਰੋਤਾਂ ਦੀ ਕੀਤੀ ਜਾ ਰਹੀ ਤਬਾਹੀ ਵਿਰੁੱਧ ਹੁਣ ਸਰਕਾਰ ਦੇ ਆਪਣੇ ਹੀ ਨੁਮਾਇੰਦਿਆਂ ਨੇ ਅਵਾਜ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਉਨਾਂ ਕਿਹਾ ਕਿ ਵਾਇਲਡ ਲਾਈਵ ਬੋਰਡ ਦੇ ਮੈਂਬਰ ਟਿੱਕਾ ਸ਼ਿਵ ਚੰਦ ਭਲਾਣ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਲਿਖੇ ਪੱਤਰ 'ਚ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਚਲ ਰਹੇ ਕਰੈਸ਼ਰਾਂ ਨਾਲ ਇਨਾਂ ਪਹਾੜਾਂ ਦੀ ਹੋ ਰਹੀ ਬਰਬਾਦੀ ਦਾ ਜਿਕਰ ਕਰਦਿਆਂ ਸਾਫ ਤੌਰ ਉੱਤੇ ਲਿਖਿਆ ਹੈ ਕਿ ਇਸ ਕਾਰਵਾਈ 'ਚ ਸਭ ਤੋਂ ਮੋਹਰੀ ਗੰਗਾ ਸਟੋਨ ਕਰੈਸ਼ਰ ਹੈ। ਇਸ ਸਟੋਨ ਕਰੈਸ਼ਰ ਦਾ ਮਾਲਕ ਵਿਧਾਨ ਸਭਾ ਵਿਚ ਮੌਜੂਦਾ ਸਪੀਕਰ ਰਾਣਾ ਕੇ.ਪੀ ਸਿੰਘ ਦੇ ਜਵਾਈ ਧਰੁਵ ਸਿੰਘ ਕੰਵਰ ਦਾ ਪਰਿਵਾਰ ਹੈ। ਜਿਸ ਤੋਂ ਸਾਫ ਹੋ ਗਿਆ ਹੈ ਕਿ ਸਪੀਕਰ ਵਿਧਾਨ ਸਭਾ ਦੇ ਜਵਾਈ ਜਿੰਮੇਵਾਰ ਹਨ ਤੇ ਉਨਾਂ ਤੇ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਬੈਂਸ ਅੱਜ ਲੁਧਿਆਣਾ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਵਿਧਾਇਕ ਬੈਂਸ ਨੇ ਕਿਹਾ ਕਿ ਸਰਕਾਰ ਦੇ ਆਪਣੇ ਨੁਮਾਇੰਦੇ ਵਲੋਂ ਲਿਖੇ ਇਸ ਪੱਤਰ ਨੂੰ ਅਧਾਰ ਬਣਾ ਕੇ ਇਸ ਪੱਤਰ ਵਿਚ ਲਿਖੇ ਸਾਰੇ ਸਟੋਨ ਕਰੈਸ਼ਰਾਂ ਸਮੇਤ ਸਪੀਕਰ ਦੇ ਜਵਾਈ ਦੇ ਪਰਿਵਾਰ ਦੇ ਕਰੈਸ਼ਰ ਉੱਤੇ ਵੀ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਉਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੈਰ ਕਾਨੂੰਨੀ ਮਾਈਨਿੰਗ ਨੂੰ ਹੈਲੀਕਾਪਟਰ ਰਾਹੀਂ ਲੱਭ ਰਹੇ ਹਨ, ਪਰ ਉਸਨੂੰ ਸਰਕਾਰ ਦੇ ਨੁਮਾਇੰਦੇ ਨੇ ਖੁਦ ਹੀ ਮੁੱਖ ਮੰਤਰੀ ਸਾਹਿਬ ਤੱਕ ਇਸ ਪੱਤਰ ਰਾਹੀਂ ਪਹੁੰਚਾ ਕੇ ਇਹ ਦੱਸ ਦਿੱਤਾ ਹੈ ਕਿ ਇਹ ਮਾਈਨਿੰਗ ਕਰਨ ਵਾਲੇ ਕੋਈ ਹੋਰ ਨਹੀਂ ਸਗੋਂ ਸਰਕਾਰ ਦੇ ਵੱਡੇ ਆਗੂ ਹੀ ਹਨ। ਬੈਂਸ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਅਗਾਮੀ ਸ਼ੈਸਨ ਦੇ ਵਿਚ ਜੋਰ ਸ਼ੋਰ ਨਾਲ ਉਠਾਉਣਗੇ। ਉਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦਾ ਅਸਤੀਫਾ ਲੈਣ ਅਤੇ ਸ਼ਿਵਾਲਿਕ ਦੇ ਪਹਾੜੀਆਂ ਦੀ ਹੋਈ ਤਬਾਹੀ ਦਾ ਸਰਵੇ ਕਿਸੇ ਨਿਰਪੱਖ ਏਜੰਸੀ ਕੋਲੋਂ ਕਰਵਾਇਆ ਜਾਵੇ ਅਤੇ ਇਹਨਾਂ ਪਹਾੜੀਆਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਜਾਣ।
ਸਾਹਨੇਵਾਲ ਤੋਂ ਦਿੱਲੀ ਘਰੇਲੂ ਹਵਾਈ ਸੇਵਾ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਤੋਂ ਆਈ ਪਹਿਲੀ ਫਲਾਈਟ ਤੋਂ ਲੁਧਿਆਣਾ ਆਏ ਯਾਤਰੀਆਂ ਦਾ ਸਵਾਗਤ ਕਰਦੇ ਲੋਕਸਭਾ ਸਾਂਸਦ ਰਵਨੀਤ ਬਿੱਟੂ ਅਤੇ ਹੋਰ
ਸਾਹਨੇਵਾਲ ਤੋਂ ਦਿੱਲੀ ਘਰੇਲੂ ਹਵਾਈ ਸੇਵਾ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਤੋਂ ਆਈ ਪਹਿਲੀ ਫਲਾਈਟ ਤੋਂ ਲੁਧਿਆਣਾ ਆਏ ਯਾਤਰੀਆਂ ਦਾ ਸਵਾਗਤ ਕਰਦੇ ਲੋਕਸਭਾ ਸਾਂਸਦ ਰਵਨੀਤ ਬਿੱਟੂ ਅਤੇ ਹੋਰ
ਲੁਧਿਆਣਾ, 02 ਸਤੰਬਰ 2017 (ਤਰਵਿੰਦਰ ਕੌਰ): ਸ਼ਹਿਰ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ ਨੂੰ ਉਸ ਵੇਲੇ ਹੋਰ ਹੁਲਾਰਾ ਮਿਲ ਗਿਆ, ਜਦੋਂ ਲੰਮੇ ਸਮੇਂ ਤੋਂ ਬੰਦ ਪਈ ਸਾਹਨੇਵਾਲ-ਦਿੱਲੀ ਹਵਾਈ ਸੇਵਾ ਮੁੜ ਤੋਂ ਸ਼ੁਰੂ ਹੋ ਗਈ। ਅੱਜ ਬਾਅਦ ਦੁਪਹਿਰ 1.50 ਵਜੇ ਜਿਉਂ ਹੀ ਅਲਾਂਇੰਸ ਏਅਰ ਦੀ ਫਲਾਈਟ ਨੇ ਸਾਹਨੇਵਾਲ ਹਵਾਈ ਅੱਡੇ ਦੇ ਰੰਨਵੇਅ ਨੂੰ ਛੂਹਿਆ ਤਾਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕਾਂ, ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸੈਂਕੜੇ ਇਲਾਕਾ ਨਿਵਾਸੀਆਂ ਨੇ ਤਾੜੀਆਂ ਅਤੇ ਫੁੱਲਾਂ ਗੁਲਦਸਤਿਆਂ ਨਾਲ ਇਸ ਦਾ ਸਵਾਗਤ ਕੀਤਾ।
ਹਲਕਾ ਲੁਧਿਆਣਾ (ਉੱਤਰੀ) ਵਿੱਚ 'ਸਿਹਤ ਸੁਰੱਖਿਆ ਅਭਿਆਨ' ਦੀ ਸ਼ੁਰੂਆਤ ਦੌਰਾਨ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟ ਅਤੇ ਬੀਮਾ ਪਾਲਸੀ ਵੰਡਦੇ ਵਿਧਾਇਕ ਰਾਕੇਸ਼ ਪਾਂਡੇ
ਹਲਕਾ ਲੁਧਿਆਣਾ (ਉੱਤਰੀ) ਵਿੱਚ 'ਸਿਹਤ ਸੁਰੱਖਿਆ ਅਭਿਆਨ' ਦੀ ਸ਼ੁਰੂਆਤ ਦੌਰਾਨ ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਕਿੱਟ ਅਤੇ ਬੀਮਾ ਪਾਲਸੀ ਵੰਡਦੇ ਵਿਧਾਇਕ ਰਾਕੇਸ਼ ਪਾਂਡੇ
ਲੁਧਿਆਣਾ, 01 ਸਤੰਬਰ 2017 (ਆਨਲਾਈਨ ਨਿਊਜ਼ ਲੁਧਿਆਣਾ): ਹਲਕਾ ਵਿਧਾਇਕ ਰਾਕੇਸ਼ ਪਾਂਡੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ (ਉੱਤਰੀ) ਵਿੱਚ 'ਸਿਹਤ ਸੁਰੱਖਿਆ ਅਭਿਆਨ' ਦੀ ਸ਼ੁਰੂਆਤ ਕੀਤੀ ਗਈ। ਇਸ ਅਭਿਆਨ ਤਹਿਤ ਕੱਚੇ ਸਫਾਈ ਕਰਮਚਾਰੀਆਂ ਨੂੰ ਉਨਾਂ ਦੇ ਨਿੱਤ ਦਿਨ ਦਾ ਸਾਜੋ-ਸਮਾਨ (ਸੁਰੱਖਿਆ ਕਿੱਟਾਂ) ਅਤੇ ਬੀਮਾ ਪਾਲਸੀਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।
ਮਿਸ ਵਰਲਡ ਪੰਜਾਬਣ ਟਰਾਫੀ
ਮਿਸ ਵਰਲਡ ਪੰਜਾਬਣ ਟਰਾਫੀ
ਕੈਨੇਡਾ ਤੋਂ ਇਲਾਵਾ ਭਾਰਤ, ਅਮਰੀਕਾ, ਆਸਟਰੇਲੀਆਂ, ਨਿਊਜ਼ੀਲੈਂਡ ਤੇ ਯੁਰੋਪ ਤੋਂ ਵੀ ਮਟਿਆਰਾਂ ਲੈਣਗੀਆਂ ਹਿੱਸਾ

ਬਰੈਮਪਟਨ, ਲਧਿਆਣਾ, 01 ਸਤੰਬਰ 2017 (ਮਨੀਸ਼ਾ ਸ਼ਰਮਾ): ਪੰਜਾਬ ਦੇ ਅਮੀਰ ਵਿਰਸੇ ਤੇ ਸੱਭਿਆਚਾਰ ਦੀ ਬਾਤ ਪਾਉਦਾਂ ਅੰਤਰ-ਰਾਸ਼ਟਰੀ ਸੱਭਿਆਚਾਰਕ ਸੁੰਦਰਤਾ ਮੁਕਾਬਲਾ ਮਿਸ ਵਰਲਡ ਪੰਜਾਬਣ- 2017 ਇਸ ਵਰੇ 11 ਨਵੰਬਰ ਦਿਨ ਸ਼ਨੀਵਾਰ ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿਖੇ ਸ਼ਾਨੋ-ਸ਼ੋਕਤ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਦੁਨੀਆਂ ਭਰ ਦੀਆਂ ਸੁੰਦਰ-ਸੁਸ਼ੀਲ ਪੰਜਾਬੀ ਮਟਿਆਰਾਂ ਦਾ ਇਕੋ ਇਕ ਵਕਾਰੀ ਤੇ ਦਿਲਚਸਪ ਮੁਕਾਬਲਾ ਪੰਜਾਬੀ ਸਿਰਮੋਰ ਸੰਸਥਾ ਸੱਭਿਆਚਾਰਕ ਸੱਥ ਪੰਜਾਬ ਵਲੋਂ ਸਾਲ 1993 ਤੋਂ ਲਗਾਤਾਰ ਕਰਵਾਇਆ ਜਾਂਦਾ ਆ ਰਿਹਾ ਹੈ।
-ਨਗਰ ਨਿਗਮ ਅਤੇ ਨਗਰ ਕੌਂਸਲਾਂ ਕਰਵਾਉਣਗੀਆਂ ਸਰਵੇਖਣ
-ਸਰਵੇਖਣ ਦੌਰਾਨ ਸਹੀ ਜਾਣਕਾਰੀ ਦਰਜ ਕਰਵਾਈ ਜਾਵੇ - ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਭੀ ਮਲਿਕ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਭੀ ਮਲਿਕ
ਲੁਧਿਆਣਾ, 31 ਅਗਸਤ 2017 (ਮਨੀਸ਼ਾ ਸ਼ਰਮਾ): 'ਪੰਜਾਬ ਸ਼ਹਿਰੀ ਅਵਾਸ ਯੋਜਨਾ 2017' ਤਹਿਤ ਜ਼ਿਲਾ ਲੁਧਿਆਣਾ ਦੇ ਸ਼ਹਿਰੀ ਇਲਾਕਿਆਂ ਦੇ ਅਨੁਸੂਚਿਤ ਜਾਤਾਂ/ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਬੇਘਰੇ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਅਤੇ ਸਬੰਧਤ ਨਗਰ ਕੌਂਸਲਾਂ ਵੱਲੋਂ ਸਰਵੇਖਣ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿ 30 ਸਤੰਬਰ, 2017 ਤੱਕ ਮੁਕੰਮਲ ਕੀਤਾ ਜਾਵੇਗਾ।
-ਕਈ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ 'ਤੇ ਲੱਗ ਰਹੇ ਹਨ ਧੜਾ-ਧੜ ਸੋਲਰ ਪ੍ਰੋਜੈਕਟ
-ਪੈਦਾ ਹੋਣ ਵਾਲੀ ਵਾਧੂ ਬਿਜਲੀ ਵੇਚੀ ਜਾ ਸਕਦੀ ਹੈ ਸਰਕਾਰ ਨੂੰ
-ਲੋਕ ਨੈੱਟ-ਮੀਟਰਿੰਗ ਨੀਤੀ ਦਾ ਭਰਪੂਰ ਲਾਹਾ ਲੈਣ-ਡਿਪਟੀ ਕਮਿਸ਼ਨਰ

ਲੁਧਿਆਣਾ ਵਿਚ ਲੱਗੇ ਸੋਲਰ ਪੈਨਲ
ਲੁਧਿਆਣਾ ਵਿਚ ਲੱਗੇ ਸੋਲਰ ਪੈਨਲ
ਲੁਧਿਆਣਾ, 30 ਅਗਸਤ 2017 (ਆਨਲਾਈਨ ਨਿਊਜ਼ ਲੁਧਿਆਣਾ): ਇੱਕ ਪਾਸੇ ਜਿੱਥੇ ਸੂਬਾ ਪੰਜਾਬ, ਸੂਰਜੀ ਊਰਜਾ ਉਤਪਾਦਨ ਦੇ ਖੇਤਰ ਵਿਚ ਨਿੱਤ ਨਵੀਂਆਂ ਮੰਜਿਲਾਂ ਸਰ ਕਰ ਰਿਹਾ ਹੈ ਅਤੇ ਉਥੇ ਹੁਣ ਪੰਜਾਬ ਸਰਕਾਰ ਦੀ 'ਨੈੱਟ-ਮੀਟਰਿੰਗ' ਪਾਲਿਸੀ ਅਧੀਨ ਛੱਤਾਂ ਉੱਪਰ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਵੀ ਪ੍ਰਵਾਨ ਚੜਨ ਲੱਗੀ ਹੈ। ਇਸੇ ਦਿਸ਼ਾ ਵਿੱਚ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਲੁਧਿਆਣਾ ਭਵਿੱਖ ਵਿੱਚ ਸੋਲਰ ਊਰਜਾ 'ਤੇ ਨਿਰਭਰ ਕਰਨ ਵਾਲਾ ਜ਼ਿਲਾ ਬਣਨ ਦੇ ਰਾਹ 'ਤੇ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੇ ਨਿੱਜੀ ਉੱਦਮਾਂ ਸਦਕਾ ਜਿੱਥੇ ਕਈ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਧੜਾ-ਧੜ ਸੋਲਰ ਊਰਜਾ ਪ੍ਰੋਜੈਕਟ ਲੱਗ ਰਹੇ ਹਨ, ਉਥੇ ਹੀ ਸ਼ਹਿਰ ਦੀਆਂ ਕਈ ਸਨਅਤਾਂ ਵੀ ਇਸ ਪਾਸੇ ਆਕਰਸ਼ਿਤ ਹੋਈਆਂ ਹਨ।
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ ਗਈ ਦੋ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਕਰਣ ਤੋਂ ਬਾਅਦ ਤਸਵੀਰਾਂ ਨੂੰ ਦੇਖਦੇ ਹੋਏ
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ ਗਈ ਦੋ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਕਰਣ ਤੋਂ ਬਾਅਦ ਤਸਵੀਰਾਂ ਨੂੰ ਦੇਖਦੇ ਹੋਏ
ਲੁਧਿਆਣਾ, 19 ਅਗਸਤ 2017 (ਰਾਜਿੰਦਰ ਅਹੂਜਾ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਲਮ ਅਤੇ ਕੈਮਰੇ ਨਾਲ ਪੰਜਾਬ ਦੀ ਅਜਿਹੀ ਤਸਵੀਰ ਬਣਾਉਣ, ਜਿਸ ਵਿੱਚ ਸੂਬੇ ਦੀ ਤਰੱਕੀ, ਅਤੀਤ ਅਤੇ ਸੁਨਹਿਰੇ ਭਵਿੱਖ ਦਾ ਹਰੇਕ ਰੰਗ ਉੱਘੜ ਕੇ ਸਾਹਮਣੇ ਆਵੇ। ਉਹ ਅੱਜ ਸਥਾਨਕ ਪੰਜਾਬੀ ਭਵਨ ਸਥਿਤ ਡਾ. ਮਹਿੰਦਰ ਸਿੰਘ ਰੰਧਾਵਾ ਆਰਟ ਗੈਲਰੀ ਵਿਖੇ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲਗਾਈ ਗਈ ਦੋ ਰੋਜ਼ਾ ਪ੍ਰਦਰਸ਼ਨੀ ਨੂੰ ਦੇਖਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ।
ਜੀਸਸ ਸੈਕਰੇਡ ਹਾਰਟ ਸਕੂਲ ਵਿੱਚ ਜੈ ਹੋ ਗੀਤ ਉੱਪਰ ਡਾਂਸ ਪੇਸ਼ ਕਰਦੇ ਹੋਏ ਬੱਚੇ
ਜੀਸਸ ਸੈਕਰੇਡ ਹਾਰਟ ਸਕੂਲ ਵਿੱਚ ਜੈ ਹੋ ਗੀਤ ਉੱਪਰ ਡਾਂਸ ਪੇਸ਼ ਕਰਦੇ ਹੋਏ ਬੱਚੇ
ਲੁਧਿਆਣਾ, 19 ਅਗਸਤ 2017 (ਮਨੀਸ਼ਾ ਸ਼ਰਮਾ): ਜੀਸਸ ਸੈਕਰੇਡ ਹਾਰਟ ਸਕੂਲ ਵਿੱਚ ਐਲ.ਕੇ.ਜੀ. ਦੇ ਛੋਟੇ ਛੋਟੇ ਵਿਦਿਆਰਥੀਆਂ ਲਈ ਇੱਕ ਪ੍ਰੇਜਨਟੇਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਲ.ਕੇ.ਜੀ. ਦੇ ਛੋਟੇ ਛੋਟੇ ਬੱਚਿਆਂ ਨੇ ‘ਭਾਰਤ ਦੇ ਪ੍ਰਸਿੱਧ ਸਥਾਨਾਂ’ ਬਾਰੇ ਜਾਣਕਾਰੀ ਦਿੱਤੀ।
ਡੇਂਗੂ ਤੋ ਬਚਾਵ ਬਾਰੇ ਸਲੋਗਨਾਂ ਦੂਆਰਾ ਜਾਗਰੂਕ ਕਰਦੇ ਵਿਦਿਆਰਥੀ
ਡੇਂਗੂ ਤੋ ਬਚਾਵ ਬਾਰੇ ਸਲੋਗਨਾਂ ਦੂਆਰਾ ਜਾਗਰੂਕ ਕਰਦੇ ਵਿਦਿਆਰਥੀ
ਲੁਧਿਆਣਾ, 19 ਅਗਸਤ 2017 (ਮਨੀਸ਼ਾ ਸ਼ਰਮਾ): ਅੱਜ ਰਾਮਗੜ੍ਹੀਆ ਗਰਲਜ਼ ਸੀ. ਸੈਕੰ. ਸਕੂਲ ਦੇ ਵਿਦਿਆਰਥੀਆ ਵਲੋਂ ਡੇਂਗੂ ਤੋ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਕਵਲਜੀਤ ਕੌਰ ਕਲਸੀ ਵਲੋਂ ਕੀਤੀ ਗਈ।
ਜ਼ਿਲਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਦੌਰਾਨ ਇੱਕ ਸਕੂਲ ਵਿਚ ਪੁੱਛ-ਗਿੱਛ ਕਰਦੇ ਅਫਸਰ
ਜ਼ਿਲਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਦੌਰਾਨ ਇੱਕ ਸਕੂਲ ਵਿਚ ਪੁੱਛ-ਗਿੱਛ ਕਰਦੇ ਅਫਸਰ
ਲੁਧਿਆਣਾ, 18 ਅਗਸਤ 2017 (ਤਰਵਿੰਦਰ ਕੌਰ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮੇਂ ਦੌਰਾਨ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਵਿੱਚ 107 ਸਕੂਲਾਂ ਦੀ ਚੈਕਿੰਗ ਵੱਖ-ਵੱਖ ਵਿਭਾਗਾਂ ਦੇ ਗਜਟਿਡ ਅਫ਼ਸਰਾਂ ਵੱਲੋ ਇੱਕੋ ਵੇਲੇ ਕਰਵਾਈ ਗਈ। ਇਸ ਚੈਕਿੰਗ ਦੌਰਾਨ 12 (2 ਹੋਰ ਲੰਮੇ ਸਮੇਂ ਤੋਂ ਗੈਰ ਹਾਜ਼ਰ) ਅਧਿਆਪਕ ਅਤੇ ਤਕਰੀਬਨ 1637 (80 ਹੋਰ ਲੰਮੇ ਸਮੇਂ ਤੋਂ ਗੈਰ ਹਾਜ਼ਰ) ਵਿਦਿਆਰਥੀ ਗੈਰ ਹਾਜ਼ਰ ਪਾਏ ਗਏ।
ਪੰਜਾਬ ਸੇਵਾ ਕਮਿਸ਼ਨ ਦੇ ਕਮਿਸ਼ਨਰ ਆਰ.ਪੀ. ਮਿੱਤਲ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦੇ ਹੋਏ
ਪੰਜਾਬ ਸੇਵਾ ਕਮਿਸ਼ਨ ਦੇ ਕਮਿਸ਼ਨਰ ਆਰ.ਪੀ. ਮਿੱਤਲ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦੇ ਹੋਏ
ਲੁਧਿਆਣਾ, 18 ਅਗਸਤ 2017 (ਤਰਵਿੰਦਰ ਕੌਰ): ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਕਿਸੇ ਵੀ ਪੱਖੋਂ ਅਧੂਰੀਆਂ ਨਾ ਪ੍ਰਾਪਤ ਕੀਤੀਆਂ ਜਾਣ, ਕਿਉਂਕਿ ਅਧੂਰੀ ਅਰਜ਼ੀ ਪ੍ਰਾਪਤ ਕਰਨ ਨਾਲ ਅਰਜ਼ੀਕਰਤਾ ਨੂੰ ਮੰਗੀ ਸੇਵਾ ਮੁਹੱਈਆ ਕਰਾਉਣ ਵਿੱਚ ਸਮਾਂ ਲੱਗ ਜਾਂਦਾ ਹੈ, ਜਿਸ ਨਾਲ ਅਰਜ਼ੀਕਰਤਾ ਨੂੰ ਪ੍ਰੇਸ਼ਾਨੀ ਤਾਂ ਆਵੇਗੀ ਹੀ, ਸਗੋਂ ਸੇਵਾ ਮੁਹੱਈਆ ਕਰਾਉਣ ਵਾਲੇ ਦਫ਼ਤਰਾਂ ਨੂੰ ਵੀ ਵਾਰ-ਵਾਰ ਚਿੱਠੀ ਪੱਤਰਾਂ ਦੀ ਕਾਰਵਾਈ ਵਿੱਚੋਂ ਲੰਘਣਾ ਪੈਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸੇਵਾ ਕਮਿਸ਼ਨ ਦੇ ਕਮਿਸ਼ਨਰ ਆਰ.ਪੀ. ਮਿੱਤਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।
ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਵਾਤਾਵਰਨ ਦਿਵਸ ਸੰਬੰਧੀ ਰੱਖੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ
ਸਥਾਨਕ ਸਰਕਾਰੀ ਕਾਲਜ ਲੜਕੀਆਂ ਵਿਖੇ ਵਾਤਾਵਰਨ ਦਿਵਸ ਸੰਬੰਧੀ ਰੱਖੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ
ਲੁਧਿਆਣਾ, 17 ਅਗਸਤ 2017 (ਆਨਲਾਈਨ ਨਿਊਜ਼ ਲੁਧਿਆਣਾ): ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਕਾਰਕੁੰਨਾਂ ਨੂੰ ਨਸੀਹਤ ਦਿੱਤੀ ਹੈ ਕਿ ਉਹ ਹੁਣ ਆਪਣੀਆਂ ਗੁੰਡਾਗਰਦੀ ਵਾਲੀਆਂ ਪੁਰਾਣੀਆਂ ਆਦਤਾਂ ਨੂੰ ਬਦਲ ਲੈਣ, ਨਹੀਂ ਤਾਂ ਉਹ ਕਾਨੂੰਨ ਦੀ ਸਖ਼ਤੀ ਤੋਂ ਬਚ ਨਹੀਂ ਸਕਣਗੇ ਅਤੇ ਉਨਾਂ ਨੂੰ ਆਪਣੀ ਕਰਨੀ ਦੀ ਸਜ਼ਾ ਮਿਲ ਕੇ ਹੀ ਰਹੇਗੀ। ਬੀਤੇ ਦਿਨੀਂ ਅਕਾਲੀ ਆਗੂਆਂ ਵੱਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਕਤਲ ਕੇਸ ਵਿੱਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਜਬਰੀ ਛੁਡਵਾ ਕੇ ਲਿਜਾਣ ਦੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਉਨਾਂ ਕਿਹਾ ਕਿ ਅਕਾਲੀ ਆਗੂਆਂ ਨੂੰ ਪਿਛਲੇ ਸਮੇਂ ਦੌਰਾਨ ਹਰੇਕ ਕੰਮ ਵਿੱਚ ਗੁੰਡਾਗਰਦੀ ਕਰਨ ਦੀਆਂ ਮਾੜੀਆਂ ਆਦਤਾਂ ਪੈ ਗਈਆਂ ਸਨ, ਜੋ ਕਿ ਹੁਣ ਛੱਡੀਆਂ ਨਹੀਂ ਜਾ ਰਹੀਆਂ ਹਨ।
ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦੀ ਸਲਾਮੀ ਲੈਂਦੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ
ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦੀ ਸਲਾਮੀ ਲੈਂਦੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ
ਲੁਧਿਆਣਾ, 15 ਅਗਸਤ 2017 (ਮਨੀਸ਼ਾ ਸ਼ਰਮਾ): ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਅਦਾ ਕੀਤੀ ਗਈ।
ਸੈਮੀਨਾਰ ਦੌਰਾਨ ਸੈਮੀਨਾਰ ਮੌਕੇ ਡਾ. ਅਰਵਿੰਦਰ ਕੌਰ ਕਾਕੜਾ ਆਪਣਾ ਖੋਜ ਪੇਪਰ ਪੜਦੇ ਹੋਏ
ਸੈਮੀਨਾਰ ਦੌਰਾਨ ਸੈਮੀਨਾਰ ਮੌਕੇ ਡਾ. ਅਰਵਿੰਦਰ ਕੌਰ ਕਾਕੜਾ ਆਪਣਾ ਖੋਜ ਪੇਪਰ ਪੜਦੇ ਹੋਏ
ਲੁਧਿਆਣਾ, 06 ਅਗਸਤ 2017 (ਆਨਲਾਈਨ ਨਿਊਜ਼ ਲੁਧਿਆਣਾ): ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੱਜ ਮਿੰਨੀ ਕਹਾਣੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੇ ਪ੍ਰਧਾਨਗੀ ਮੰਡਲ 'ਚ ਗੁਰਪਾਲ ਲਿੱਟ, ਡਾ. ਸ. ਸ. ਜੌਹਲ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਸੁਰਜੀਤ ਸਿੰਘ, ਡਾ. ਅਨੂਪ ਸਿੰਘ ਸ਼ਾਮਲ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਨਰਿੰਜਨ ਬੋਹਾ ਨੇ ਸ਼ਿਰਕਤ ਕੀਤੀ।